ਲਾਲ ਕਿਲ੍ਹੇ 'ਤੇ ਨਿਸ਼ਾਨ ਸਾਹਿਬ ਲਹਿਰਾਉਣ ਵਾਲਿਆਂ ਦੀ ਦਿੱਲੀ ਪੁਲਿਸ ਵੱਲੋਂ ਭਾਲ - ਗਣਤੰਤਰ ਦਿਹਾੜੇ
ਲੁਧਿਆਣਾ: ਗਣਤੰਤਰ ਦਿਹਾੜੇ ਮੌਕੇ ਟਰੈਕਟਰ ਰੈਲੀ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ 'ਤੇ ਨਿਸ਼ਾਨ ਸਾਹਿਬ ਅਤੇ ਕਿਸਾਨ ਮਜ਼ਦੂਰ ਏਕਤਾ ਦਾ ਝੰਡਾ ਲਹਿਰਾਉਣ ਵਾਲਿਆਂ ਦੇ ਖ਼ਿਲਾਫ਼ ਦਿੱਲੀ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪੁਲਿਸ ਨੇ ਇਨ੍ਹਾਂ ਦੀ ਜਾਣਕਾਰੀ ਦੇਣ ਵਾਲਿਆਂ ਨੂੰ ਇਨਾਮ ਦੇਣ ਦਾ ਵੀ ਐਲਾਨ ਕੀਤਾ ਹੈ। ਝੰਡਾ ਲਹਿਰਾਉਣ ਵਾਲਿਆਂ ਵਿੱਚ ਇੱਕ ਨੌਜਵਾਨ ਲੁਧਿਆਣਾ ਦੇ ਨਿਊ ਅਸ਼ੋਕ ਨਗਰ ਦਾ ਵਾਸੀ ਹੈ ਜਿਸ ਦਾ ਨਾਂਅ ਇਕਬਾਲ ਸਿੰਘ ਹੈ। ਇਕਬਾਲ ਸਿੰਘ ਦੇ ਬਜ਼ੁਰਗ ਮਾਤਾ-ਪਿਤਾ ਨੇ ਦੱਸਿਆ ਕਿ ਇਕਬਾਲ ਸਿੰਘ 26 ਜਨਵਰੀ ਤੋਂ ਬਾਅਦ ਇੱਕ ਦਿਨ ਘਰ ਆਇਆ ਸੀ ਉਸ ਤੋਂ ਬਾਅਦ ਤੋਂ ਹੀ ਉਸ ਦੀ ਕੋਈ ਖ਼ਬਰ ਨਹੀਂ ਹੈ।