ਇਨਸਾਫ਼ ਦੀ ਮੰਗ ਕਰਦਿਆਂ ਐੱਸਐੱਸਪੀ ਤੋਂ ਪਰਚਾ ਰੱਦ ਕਰਨ ਦੀ ਮੰਗ - ਦਖਲ ਦੇ ਕੇ ਜਾਂਚ ਦੀ ਮੰਗ
ਤਰਨਤਾਰਨ: ਜ਼ਿਲ੍ਹਾ ਤਰਨਤਾਰਨ ਦੇ ਹਲਕਾ ਖੇਮਕਰਨ 'ਚ ਨੌਜਵਾਨ ਜੋਗਾ ਸਿੰਘ 'ਤੇ ਲੜਕੀ ਨਾਲ ਛੇੜਛਾੜ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਨੂੰ ਲੈਕੇ ਨੌਜਵਾਨ ਜੋਗਾ ਸਿੰਘ ਦੇ ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦਿਆਂ ਐੱਸਐੱਸਪੀ ਤੋਂ ਮਾਮਲੇ 'ਚ ਦਖਲ ਦੇ ਕੇ ਜਾਂਚ ਦੀ ਮੰਗ ਕੀਤੀ ਹੈ। ਪਰਿਵਾਰ ਦਾ ਕਹਿਣਾ ਕਿ ਉਨ੍ਹਾਂ ਦੇ ਬੇਟੇ 'ਤੇ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਰੰਜਿਸ਼ ਦੇ ਚੱਲਦਿਆਂ ਉਨ੍ਹਾਂ ਦੇ ਬੇਟੇ 'ਤੇ ਪਰਚਾ ਦਰਜ ਕੀਤਾ ਗਿਆ ਹੈ। ਪਰਿਵਾਰ ਦਾ ਕਹਿਣਾ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਉਹ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣਗੇ।