ਅਕਾਲੀ ਦਲ ਨੇ ਐਸਐਸਪੀ ਬਟਾਲਾ ਨੂੰ ਦਿੱਤਾ ਮੰਗ ਪੱਤਰ - delhi border
ਗੁਰਦਾਸਪੁਰ: ਸਿੰਘੂ ਬਾਰਡਰ ਉੱਤੇ ਹੋਏ ਕਿਸਾਨਾਂ ਅਤੇ ਸਿੱਖ ਨੌਜਵਾਨਾਂ ਉੱਤੇ ਹਮਲੇ ਨੂੰ ਲੈ ਕੇ ਬਟਾਲਾ ਵਿੱਚ ਅਕਾਲੀ ਦਲ ਤੇ ਹੋਰ ਪੰਥਕ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਰਮਨਦੀਪ ਸੰਧੂ ਦੀ ਅਗਵਾਈ 'ਚ ਵਫ਼ਦ ਐਸਐਸਪੀ ਨੂੰ ਮਿਲਿਆ। ਐਸਐਸਪੀ ਬਟਾਲਾ ਨੂੰ ਅਕਾਲੀ ਦਲ ਦੇ ਮੈਂਬਰਾਂ ਵੱਲੋਂ ਮੰਗ ਪੱਤਰ ਦਿੰਦਿਆਂ ਕਿਹਾ ਕਿ ਦਿੱਲੀ ਵਿੱਚ 26 ਜਨਵਰੀ ਨੂੰ ਸਿੱਖਾਂ ਦੇ ਨਾਲ ਤਸ਼ੱਦਦ ਢਾਹਿਆ ਗਿਆ ਅਤੇ ਬੇਅਦਬੀ ਕਰਨ ਵਾਲਿਆਂ ਖ਼ਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਤਾਰਪੀਡੋ ਕਰਨ ਲਈ ਗੰਦੀ ਰਾਜਨੀਤੀ ਕਰ ਰਹੀ ਹੈ। ਕਿਸਾਨ ਤਿੰਨੇ ਕਾਲੇ ਕਾਨੂੰਨ ਰੱਦ ਕਰਵਾਏ ਬਿਨਾਂ ਦਿੱਲੀ ਤੋਂ ਵਾਪਸ ਨਹੀਂ ਆਵੇਗਾ। ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਇਹ ਕਾਲੇ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।