ਡਾ. ਅੰਬੇਡਕਰ ਲੋਕ ਭਲਾਈ ਕਲੱਬ ਵਲੋਂ ਸਕੂਲ ਖੋਲ੍ਹਣ ਨੂੰ ਲੈਕੇ ਡੀਸੀ ਨੂੰ ਦਿੱਤਾ ਮੰਗ ਪੱਤਰ - ਕੋਰੋਨਾ ਮਹਾਂਮਾਰੀ
ਮਾਨਸਾ: ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸਕੂਲ ਅਤੇ ਕਾਲਜ ਬੰਦ ਕੀਤੇ ਗਏ ਹਨ। ਇਸ ਦੇ ਚੱਲਦਿਆਂ ਬੱਚਿਆਂ ਨੂੰ ਆਨਲਾਈਨ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਜਿਥੇ ਪ੍ਰਾਈਵੇਟ ਸਕੂਲਾਂ ਵਲੋਂ ਸਕੂਲਾਂ ਨੂੰ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ, ਉਥੇ ਹੀ ਮਾਨਸਾ 'ਚ ਡਾ. ਅੰਬੇਡਕਰ ਲੋਕ ਭਲਾਈ ਕਲੱਬ ਵਲੋਂ ਵੀ ਸਕੂਲ ਖੋਲ੍ਹਣ ਦੀ ਮੰਗ ਕਰਦਿਆਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਡੀ.ਸੀ ਨੂੰ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਦਾ ਕਹਿਣਾ ਕਿ ਜੇਕਰ ਸਰਕਾਰ ਜਲਦ ਸਕੂਲ ਨਹੀਂ ਖੋਲ੍ਹਦੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।