SC BC ਫੈੱਡਰੇਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਦਿੱਤਾ ਮੰਗ ਪੱਤਰ - ਜੈਕਿਸ਼ਨ ਰੋੜੀ ਨੂੰ ਮੰਗ ਪੱਤਰ
ਗੜ੍ਹਸ਼ੰਕਰ: ਗਜਟਿਡ ਅਤੇ ਨਾਨ ਗਜ਼ਟਿਡ ਐਸ.ਸੀ.ਬੀ.ਸੀ. ਇੰਪਲਾਇਜ਼ ਫੈੱਡਰੇਸ਼ਨ ਵਲੋਂ ਸੂਬੇ 'ਚ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਫੈਡਰੇਸ਼ਨ ਦੇ ਆਗੂਆਂ ਵਲੋਂ ਗੜ੍ਹਸ਼ੰਕਰ ਤੋਂ ਵਿਧਾਇਕ ਜੈਕਿਸ਼ਨ ਰੋੜੀ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਫੈਡਰੇਸ਼ਨ ਆਗੂਆਂ ਦਾ ਕਹਿਣਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਲਾਰੇ ਹੀ ਲਗਾਏ ਗਏ ਹਨ। ਉਨ੍ਹਾਂ ਦਾ ਕਹਿਣਾ ਕਿ ਸੱਤਾ ਹਾਸਲ ਕਰਨ ਲਈ ਦਲਿਤ ਵਰਗ ਦੀਆਂ ਵੋਟਾਂ ਤਾਂ ਹਾਸਲ ਕੀਤੀਆਂ ਜਾਂਦੀਆਂ ਹਨ ਪਰ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ। ਉਨ੍ਹਾਂ ਦਾ ਕਹਿਣਾ ਕਿ ਆਪਣੀਆਂ ਮੰਗਾਂ ਨੂੰ ਲੈਕੇ ਉਹ ਸੰਘਰਸ਼ ਤੇਜ਼ ਕਰਨਗੇ।