ਬਾਰਦਾਨੇ ਦੀ ਕਮੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੰਗ ਪੱਤਰ
ਰੂਪਨਗਰ: ਅਨਾਜ ਮੰਡੀਆਂ ਵਿੱਚ ਬਾਰਦਾਨਾ ਨਾ ਆਉਣ ਕਾਰਨ ਵਿਰੋਧੀ ਲਗਾਤਾਰ ਕੈਪਟਨ ਸਰਕਾਰ ਨੂੰ ਘੇਰ ਰਹੇ ਹਨ। ਇਸ ਦੇ ਚਲਦੇ ਹੀ ਪੰਜਾਬ ਵਿੱਚ ਕਿਸਾਨਾਂ ਦੀ ਖੱਜਲ ਖੁਆਰੀ ਰੋਕਣ, ਮੰਡੀਆਂ ਵਿਚ ਸੁਚੱਜੇ ਪ੍ਰਬੰਧ ਕਰਨ, ਬਾਰਦਾਨੇ ਦੀ ਘਾਟ ਨੂੰ ਪੂਰਾ ਕਰਨ ਆਦਿਕ ਮੰਗਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਜਿਲ੍ਹਾ ਜਥੇਬੰਦੀ ਵੱਲੋਂ ਪੰਜਾਬ ਦੇ ਰਾਜਪਾਲ ਦੇ ਨਾਮ ਇਕ ਮੈਮੋਰੰਡਮ ਦਿੱਤਾ ਗਿਆ।