ਹਿੰਦ ਕਮਿਊਨਿਸਟ ਪਾਰਟੀ ਨੇ ਆਪਣੇ ਸਾਥੀਆਂ ਨੂੰ ਰਿਹਾਅ ਕਰਵਾਉਣ ਲਈ ਡੀਸੀ ਨੂੰ ਦਿੱਤਾ ਮੰਗ ਪੱਤਰ - DC
ਫ਼ਿਰੋਜ਼ਪੁਰ: ਹਿੰਦ ਕਮਿਊਨਿਸਟ ਪਾਰਟੀ ਨੇ ਆਪਣੇ ਸਾਥੀਆਂ ਨੂੰ ਰਿਹਾਅ ਕਰਨ ਲਈ ਡੀ.ਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਅੱਜ ਡੀ.ਸੀ ਨੂੰ ਸੂਬਾ ਸਰਕਾਰ ਦੇ ਨਾਂਅ ਦਾ ਮੰਗ ਪੱਤਰ ਦਿੱਤਾ ਗਿਆ। ਹਿੰਦ ਕਮਿਊਨਿਸਟ ਪਾਰਟੀ ਦੇ ਮੈਂਬਰਾਂ ਨੇ ਕਿਹਾ ਕਿ ਸੂਬਾ ਕਮੇਟੀ ਵੱਲੋਂ ਲੋਕਾਂ ਦੀਆਂ ਮੰਗਾਂ ਨੂੰ ਲੈ ਕੇ ਮਾਨਸਾ ਵਿੱਚ ਇੱਕ ਰੈਲੀ ਕੀਤੀ ਗਈ ਸੀ ਜਿਸ ਵਿੱਚ ਮਾਨਸਾ ਪੁਲਿਸ ਵੱਲੋਂ ਕੁਲਵਿੰਦਰ ਸਿੰਘ ਤੇ ਉਸ ਦੇ ਨਾਲ ਫੜੇ ਸਾਥੀਆਂ ਨਾਲ ਕੁੱਟਮਾਰ ਕੀਤੀ ਗਈ ਇਸ ਰੈਲੀ ਵਿੱਚ ਸ਼ਾਮਲ ਮਰਦ ਤੇ ਔਰਤਾਂ ਵੀ ਸਨ ਉਨ੍ਹਾਂ ਉੱਪਰ ਐੱਫਆਰਆਈ ਦਰਜ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ ਜਿੰਨ੍ਹਾਂ ਨੂੰ ਰਿਹਾਅ ਕਰਨ ਲਈ ਇਹ ਮੰਗ ਪੱਤਰ ਦਿੱਤਾ ਗਿਆ ਹੈ।