ਨਾਗਰਿਕਤਾ ਸੋਧ ਕਾਨੂੰਨ ਨੂੰ ਹਟਾਉਣ ਲਈ ਡੀ.ਸੀ ਨੂੰ ਦਿੱਤਾ ਮੰਗ ਪੱਤਰ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ
ਜਲੰਧਰ 'ਚ ਭਗਵਾਨ ਵਾਲਮਿਕੀ ਚੈਰੀਟੇਬਲ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਮਨੋਜ ਅਗਰਵਾਲ ਨੇ ਭਾਰਤ ਦੇ ਰਾਸ਼ਟਰਪਤੀ ਦੇ ਨਾਂ ਦਾ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੋਪਿਆ। ਇਹ ਮੰਗ ਪੱਤਰ ਨਾਗਰਿਕਤਾ ਸੋਧ ਕਾਨੂੰਨ ਨੂੰ ਹਟਾਉਣ ਲਈ ਦਿੱਤਾ ਗਿਆ ਹੈ। ਇਸ ਸੰਬਧ 'ਚ ਮਨੋਜ ਅਗਰਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਸਵਿੰਧਾਨ ਨਾਲ ਛੇੜਛਾੜ ਕਰ ਰਹੀ ਹੈ। ਜਿਸ ਨੂੰ ਰੋਕਣ ਲਈ ਇਹ ਮੰਗ ਪੱਤਰ ਦਿੱਤਾ ਜਾ ਰਿਹਾ ਹੈ।