ਕੈਪਟਨ ਦੇ ਨਾਂਅ ਮਜ਼ਦੂਰਾਂ ਨੇ ਸੌਪਿਆਂ ਮੰਗ ਪੱਤਰ - ਕੈਪਟਨ
ਮਾਨਸਾ: ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੀ ਜਨਤਾ ਦੇ ਨਾਲ ਅਨੇਕ ਵਾਅਦੇ ਕੀਤੇ ਗਏ ਸੀ। ਇਨ੍ਹਾਂ ਵਾਅਦਿਆਂ ਨੂੰ ਯਾਦ ਕਰਵਾਉਣ ਦੇ ਲਈ ਸੀਪੀਆਈ ਐੱਮਐੱਲ ਲਿਬਰੇਸ਼ਨ ਦੀ ਅਗਵਾਈ ’ਚ ਮਜ਼ਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਯਾਦ ਪੱਤਰ ਸੌਂਪਿਆ ਗਿਆ। ਇਸ ਯਾਦ ਪੱਤਰ ’ਚ ਮਜ਼ਦੂਰਾਂ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨ ਦੇ ਲਈ ਸਰਕਾਰ ਨੂੰ ਅਪੀਲ ਕੀਤੀ ਹੈ ਤੇ ਮਜ਼ਦੂਰਾਂ ਨੇ ਐਲਾਨ ਵੀ ਕੀਤਾ ਕਿ ਜੇਕਰ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਾ ਕੀਤੇ ਤਾਂ ਆਉਣ ਵਾਲੇ ਦਿਨਾਂ ਚੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।