ਐੱਨ.ਟੀ.ਟੀ ਟੀਚਰਜ਼ ਯੂਨੀਅਨ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ - Demand letter
ਜਲੰਧਰ: ਐੱਨ.ਟੀ.ਟੀ ਟੀਚਰ ਯੂਨੀਅਨ ਵਲੋਂ ਦੇਸ਼ ਭਗਤ ਯਾਦਗਾਰ ਹਾਲ ਤੋਂ ਡੀ.ਸੀ ਦਫ਼ਤਰ ਤੱਕ ਮਾਰਚ ਕੱਢਿਆ ਗਿਆ। ਇਸ ਮੌਕੇ ਉਨ੍ਹਾਂ ਵਲੋਂ ਸਰਕਾਰ ਖਿਲਾਫ਼ ਡੀ.ਸੀ ਨੂੰ ਮੰਗ ਪੱਤਰ ਵੀ ਸੌਂਪਿਆ। ਇਸ ਸਬੰਧੀ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਹਿਜ਼ ਲਾਰੇ ਹੀ ਲਗਾਏ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਕਈ ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਹੱਲ ਨਹੀਂ ਕੱਢਿਆ ਜਾ ਰਿਹਾ। ਉਨ੍ਹਾਂ ਦਾ ਕਹਿਣਾ ਕਿ ਜੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਉਨ੍ਹਾਂ ਵਲੋਂ ਗੁਪਤ ਐਕਸ਼ਨ ਉਲੀਕਿਆ ਜਾਵੇਗਾ। ਉਨ੍ਹਾਂ ਦਾ ਕਹਿਣਾ ਕਿ ਇਸ ਸੰਘਰਸ਼ 'ਚ ਉਨ੍ਹਾਂ ਦੇ ਕੁਝ ਸਾਥੀ ਆਪਣੀ ਕੁਰਬਾਨੀ ਦੇ ਚੁੱਕੇ ਹਨ।