ਜਮੂਹਰੀ ਕਿਸਾਨ ਸਭਾ ਨੇ ਮੋਦੀ ਸਰਾਕਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ - ਜਮਹੂਰੀਅਤ ਕਿਸਾਨ ਸਭਾ
ਜਲੰਧਰ:ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿਥੇ ਇੱਕ ਪਾਸੇ ਦਿੱਲੀ 'ਚ ਕਿਸਾਨ ਅੰਦੋਲਨ ਜਾਰੀ ਹੈ, ਉਥੇ ਹੀ ਦੂਜੇ ਪਾਸੇ ਪੰਜਾਬ ਭਰ 'ਚ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਲੜੀ 'ਚ ਜਲੰਧਰ ਜ਼ਿਲ੍ਹੇ ਦੇ ਕਸਬਾ ਫਿਲੌਰ ਵਿਖੇ ਜਮੂਹਰੀ ਕਿਸਾਨ ਸਭਾ ਵੱਲੋਂ ਮੋਦੀ ਸਰਾਕਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਘਰ-ਘਰ ਪਰਚੇ ਵੰਡ ਕੇ ਮੋਦੀ ਸਰਕਾਰ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕਿਸਾਨ ਮਾਰੂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹਨ, ਕਿਉਂਕਿ ਇਸ ਨਾਲ ਮਹਿਜ਼ ਕਿਸਾਨਾਂ ਦਾ ਹੀ ਨਹੀਂ ਸਗੋਂ ਆਉਣ ਵਾਲੀ ਪੀੜ੍ਹੀ ਦਾ ਭੱਵਿਖ ਵੀ ਖ਼ਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਘਰ-ਘਰ ਪਰਚੇ ਵੰਡ ਕੇ ਫਿਲੌਰ ਵਾਸੀਆਂ ਨੂੰ ਜਾਗਰੁਕ ਕਰ ਰਹੇ ਹਨ, ਤਾਂ ਜੋ ਉਹ ਕੇਂਦਰ ਸਰਕਾਰ ਦਾ ਬਾਈਕਾਟ ਕਰ ਕਿਸਾਨਾਂ ਦੇ ਹੱਕ 'ਚ ਸਮਰਥਨ ਦੇਣ। ਉਨ੍ਹਾਂ ਖੇਤੀ ਕਾਨੂੰਨ ਰੱਦ ਹੋਣ ਤੱਕ ਰੋਸ ਪ੍ਰਦਰਸ਼ਨ ਜਾਰੀ ਰੱਖਣ ਦੀ ਗੱਲ ਆਖੀ।