ਪੰਜਾਬ

punjab

ETV Bharat / videos

ਫ਼ਤਿਹਗੜ੍ਹ ਸਾਹਿਬ 'ਚ ਡੈਮੋਕ੍ਰੇਟਿਕ ਟੀਚਰਾਂ ਨੇ ਸਿੱਖਿਆ ਸਕੱਤਰ ਦਾ ਪੁਤਲਾ ਫੂਕਿਆ - Fatehgarh Sahib

By

Published : Sep 19, 2020, 6:57 AM IST

ਫ਼ਤਿਹਗੜ੍ਹ ਸਾਹਿਬ: ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਪੰਜਾਬ ਸਰਕਾਰ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਿਰੁੱਧ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ। ਰੋਹ ਵਿੱਚ ਆਏ ਅਧਿਆਪਕਾਂ ਨੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਵੀ ਸਾੜਿਆ ਗਿਆ। ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਸਿੱਖਿਆ ਡਾਇਰੈਕਟਰ ਕ੍ਰਿਸ਼ਨ ਕੁਮਾਰ ਮਨਮਾਨੀਆਂ ਅਤੇ ਧੱਕੇਸ਼ਾਹੀਆਂ ਕਰ ਰਿਹਾ ਹੈ, ਜਿਸ ਨੂੰ ਅਧਿਆਪਕ ਵਰਗ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਅਧਿਆਪਕ ਸੰਘਰਸ਼ਾਂ ਦੌਰਾਨ ਹੋਈਆਂ ਸਾਰੀਆਂ ਵਿਕਟੇਮਾਈਜੇਸ਼ਨਾਂ ਰੱਦ ਕਰਨ ਸਬੰਧੀ 05-03-2019 ਨੂੰ ਚਾਰ ਮੰਤਰੀਆਂ ਦੀ ਸਬ ਕਮੇਟੀ ਦੇ ਅਧਿਆਪਕ ਜਥੇਬੰਦੀਆਂ ਨਾਲ ਕੀਤੇ ਗਏ ਫ਼ੈਸਲੇ ਨੂੰ ਸਿੱਖਿਆ ਸਕੱਤਰ ਵੱਲੋਂ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਦੇ ਰੋਸ ਵੱਜੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ABOUT THE AUTHOR

...view details