ਡੀਟੀਐਫ਼ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ - ਫ਼ਤਿਹਗੜ੍ਹ ਸਾਹਿਬ
ਫ਼ਤਿਹਗੜ੍ਹ ਸਾਹਿਬ: ਲੌਕਡਾਊਨ ਤੋਂ ਬਾਅਦ ਪੰਜਾਬ ਸਮੇਤ ਜ਼ਿਆਦਾਤਰ ਰਾਜਾਂ ਵਿੱਚ ਸਕੂਲ ਖੁੱਲ੍ਹ ਚੁੱਕੇ ਹਨ ਅਤੇ ਵਿਦਿਆਰਥੀਆਂ ਨੇ ਕਲਾਸਾਂ ਲਗਾਉਣੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ। ਪਰ ਪੰਜਾਬ ਦਾ ਅਧਿਆਪਕ ਵਰਗ ਹਾਲੇ ਵੀ ਆਨਲਾਇਨ ਸਿੱਖਿਆ ਅਤੇ ਕਾਗਜ਼ੀ ਕਾਰਵਾਈਆਂ ਪੂਰੀਆਂ ਕਰਨ ਦੇ ਚੱਕਰਾਂ ਵਿੱਚ ਪਿਆ ਹੋਇਆ ਹੈ। ਇਸ ਦੇ ਰੋਸ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਫ਼ਤਿਹਗੜ੍ਹ ਸਾਹਿਬ ਵਿਖੇ ਸਿੱਖਿਆ ਸਕੱਤਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਪ੍ਰਧਾਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਿੱਖਿਆ ਸਕੱਤਰ ਨੇ ਆਨਲਾਈਨ ਸਿੱਖਿਆ ਨੂੰ ਸਕੂਲੀ ਸਿੱਖਿਆ ਦਾ ਬਦਲ ਬਨਾਉਣ ਲਈ ਜ਼ੋਰ ਲਗਾਇਆ ਹੋਇਆ ਅਤੇ ਸਿੱਖਿਆ ਅਤੇ ਅਧਿਆਪਕਾਂ ਨਾਲ ਸਬੰਧਿਤ ਮਸਲਿਆਂ ਨੂੰ ਹੱਲ ਨਹੀਂ ਕੀਤਾ ਜਾ ਰਿਹਾ।