ਸੀਪੀਐੱਮ ਦੇ ਮਾਨਸਾ ਦਫ਼ਤਰ 'ਤੇ ਪੁਲਿਸ ਕਾਰਵਾਈ ਦੇ ਵਿਰੋਧ 'ਚ ਕੀਤਾ ਪ੍ਰਦਰਸ਼ਨ - ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ: ਮਾਨਸਾ ਵਿੱਚ ਸੀਪੀਐਮ ਦੇ ਦਫ਼ਤਰ ਵਿੱਚ ਮੀਟਿੰਗ ਦੌਰਾਨ ਪੁਲਿਸ ਕਾਰਵਾਈ ਦੀ ਨਿਖੇਧੀ ਕਰਦਿਆਂ ਸਥਾਨਕ ਪਾਰਟੀ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਭਰਵੀਂ ਨਾਹਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਆਗੂ ਕਾਮਰੇਡ ਸੁਰਜੀਤ ਸਿੰਘ ਨੇ ਕਿਹਾ ਕਿ ਮਾਨਸਾ ਵਿਖੇ ਪੁਲਿਸ ਨੇ ਪਾਰਟੀ ਦਫ਼ਤਰ ਵਿੱਚ ਵੜ ਕੇ ਗੁੰਡਾਗਰਦੀ ਸਾਥੀ ਕੁਲਵਿੰਦਰ ਸਿੰਘ ਉੱਡਤ ਤੇ ਹੋਰ ਸਾਥੀਆਂ ਨੂੰ ਥਾਣੇ ਲਿਜਾ ਕੇ ਝੂਠੇ ਮਾਮਲੇ ਦਰਜ ਕੀਤੇ ਹਨ, ਜਿਸ ਦੇ ਰੋਸ ਵੱਜੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਤਹਿਸੀਲਦਾਰ ਨੂੰ ਮੁੱਖ ਮੰਤਰੀ ਦੇ ਨਾਂਅ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ ਅਤੇ ਮੰਗ ਕੀਤੀ ਕਿ ਪੁਲਿਸ ਵੱਲੋਂ ਧੱਕੇ ਨਾਲ ਕੀਤੇ ਪਰਚੇ ਰੱਦ ਕੀਤੇ ਜਾਣ।