ਭਾਰਤ ਬੰਦ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ - ਭਾਰਤ ਬੰਦ
ਸ੍ਰੀ ਮੁਕਤਸਰ ਸਾਹਿਬ : ਖੇਤੀਬਾੜੀ ਕਾਲੇ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ (Farmers) ਵੱਲੋਂ ਪਿੰਡ ਤੋਂ ਲੈ ਕੇ ਸ਼ਹਿਰ ਤੱਕ ਰੋਸ ਮਾਰਚ ਕੱਢਿਆ।ਇਸ ਮੌਕੇ ਕਿਸਾਨਾਂ ਦਾ ਕਹਿਣਾ ਹੈ ਕਿ ਕਾਲੇ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ (Central Government) ਦਾ ਵਿਰੋਧ ਕੀਤਾ ਗਿਆ ਹੈ।ਉਨ੍ਹਾਂ ਨੇ ਕਿਹਾ ਹੈ ਕਿ ਕਿਸੇ ਵੀ ਐਬੂਲੈਂਸ ਨੂੰ ਨਹੀਂ ਰੋਕਿਆ ਜਾਵੇਗਾ।ਉਨ੍ਹਾਂ ਕਿਹਾ ਹੈ ਜਿਹੜੇ ਲੋਕਾਂ ਨੂੰ ਐਮਰਜੈਂਸੀ ਹੈ ਉਨ੍ਹਾ ਨੂੰ ਨਹੀਂ ਭੇਜਿਆ ਜਾਵੇਗਾ।ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।ਉਨ੍ਹਾਂ ਕਿਹਾ ਹੈ ਕਿ ਕਿਸਾਨ ਦਿੱਲੀ ਦੀਆਂ ਬਰੂਹਾਂ ਉਤੇ ਪਿਛਲੇ 11 ਮਹੀਨਿਆਂ ਤੋਂ ਧਰਨਾ ਦੇ ਰਿਹਾ ਹੈ।