ਬਿਜਲੀ ਦਫ਼ਤਰ ਦੇ ਸਾਹਮਣੇ ਸਰਕਾਰ ਖਿਲਾਫ ਪ੍ਰਦਰਸ਼ਨ
ਗੁਰਦਾਸਪੁਰ : ਬਟਾਲਾ ਵਿੱਚ ਬਿਜਲੀ ਦੇ ਕੱਟਾਂ ਨੂੰ ਲੈਕੇ ਅਕਾਲੀ ਦਲ ਵੱਲੋਂ ਬਟਾਲਾ ਦੇ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਵਰਕਰਾਂ ਨਾਲ ਬਟਾਲਾ ਐਕਸੀਅਨ ਦਫਤਰ ਘੇਰ ਕੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਰਕਾਰ ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਹਰ ਵਰਗ ਨੂੰ ਪ੍ਰੇਸ਼ਾਨ ਕਰ ਰਹੀ ਹੈ। ਇਸ ਵੇਲੇ ਕਿਸਾਨਾਂ ਨੂੰ ਬਿਜਲੀ ਦੀ ਜ਼ਿਆਦਾ ਜ਼ਰੂਰਤ ਹੈ ਪਰ ਪਿੰਡਾਂ ਵਿੱਚ ਬਿਜਲੀ ਕਿਸਾਨਾਂ ਨੂੰ ਪੂਰੀ ਤਰ੍ਹਾਂ ਨਹੀਂ ਦਿਤੀ ਜਾ ਰਹੀ। ਜਿਸ ਕਾਰਨ ਝੋਨੇ ਦੀ ਖੇਤੀ ਪਾਣੀ ਤੋਂ ਬਿਨਾਂ ਖ਼ਰਾਬ ਹੋ ਰਹੀ ਹੈ। ਜਿਸ ਕਾਰਨ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।