ਟਰੇਡ ਯੂਨੀਅਨਾਂ ਦੀ ਦੇਸ਼ ਵਿਆਪੀ ਹੜਤਾਲ ਦੇ ਸੱਦੇ 'ਤੇ ਫ਼ਤਹਿਗੜ੍ਹ ਸਾਹਿਬ 'ਤ ਕੀਤਾ ਗਿਆ ਪ੍ਰਦਰਸ਼ਨ - ਫ਼ਤਹਿਗੜ੍ਹ ਸਾਹਿਬ
ਫ਼ਤਿਹਗੜ੍ਹ ਸਾਹਿਬ: ਦੇਸ਼ ਦੀਆਂ 10 ਟਰੇਡ ਯੂਨੀਅਨਾਂ ਵੱਲੋਂ 26 ਨਵੰਬਰ ਦੀ ਦੇਸ਼ ਵਿਆਪੀ ਹੜਤਾਲ ਦੇ ਤਹਿਤ ਸ਼ਹਿਰ ਵਿੱਚ ਵੀ ਪ੍ਰਦਰਸ਼ਨ ਕੀਤਾ ਗਿਆ। ਇਸ ਮੋਕੇ ਆਗੂਆਂ ਨੇ ਕਿਹਾ ਕਿ ਇਹ ਆਮ ਹੜਤਾਲ ਮੋਦੀ ਸਰਕਾਰ ਦੀਆਂ ਮਜ਼ਦੂਰ, ਮੁਲਜ਼ਾਮ ਅਤੇ ਕਿਸਾਨ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਕੀਤੀ ਗਈ ਹੈ। ਇਸ ਮੌਕੇ ਮੁਲਜ਼ਾਮ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਪੂੰਜੀਪਤੀਆਂ ਦੇ ਹੱਕ 'ਚ ਨੀਤੀਆਂ ਬਣਾ ਕੇ ਦੇਸ਼ ਦੇ ਮਜ਼ਦੂਰ, ਕਿਸਾਨ ਅਤੇ ਆਮ ਲੋਕਾਂ ਨੂੰ ਬਰਬਾਦ ਕਰ ਰਹੀ ਹੈ।