ਪਾਵਰਕੌਮ ਵੱਲੋਂ ਵੱਡੀ ਰਕਮ ਦੇ ਬਿੱਲ ਭੇਜੇ ਜਾਣ ’ਤੇ 'ਆਪ' ਵੱਲੋਂ ਪ੍ਰਦਰਸ਼ਨ - ਪਾਵਰਕੌਮ
ਅੰਮ੍ਰਿਤਸਰ: ਸੂਬੇ ਵਿੱਚ ਲਗਾਤਾਰ ਪਾਵਰਕੌਮ ਵੱਲੋਂ ਆਮ ਲੋਕਾਂ ਨੂੰ ਭੇਜੇ ਜਾ ਰਹੇ ਵੱਡੇ ਵੱਡੇ ਬਿੱਲਾਂ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਪ ਆਗੂ ਵੇਦ ਪ੍ਰਕਾਸ਼ ਬਬਲੂ ਅਤੇ ਵਰਕਰਾਂ ਵੱਲੋਂ ਬਿਜਲੀ ਘਰ ਅੱਗੇ ਪਿੱਟ ਸਿਆਪਾ ਕੀਤਾ ਗਿਆ। ਇਸ ਦੌਰਾਨ ਵੇਦ ਪ੍ਰਕਾਸ਼ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਗਰੀਬ ਪਰਿਵਾਰਾਂ ਨੂੰ ਵੱਡੀਆਂ ਵੱਡੀਆਂ ਰਕਮਾਂ ਦੇ ਬਿੱਲ ਤਾਂ ਬਿਜਲੀ ਵਿਭਾਗ ਵੱਲੋਂ ਭੇਜੇ ਜਾ ਰਹੇ ਹਨ, ਪਰ ਪ੍ਰਸ਼ਾਸ਼ਨ ਦੇ ਵੱਡੇ ਵੱਡੇ ਅਧਿਕਾਰੀਆਂ ਪ੍ਰਤੀ ਨਰਮੀ ਵਰਤੀ ਜਾ ਰਹੀ ਹੈ। ਉਨ੍ਹਾਂ ਇਸ ਮੌਕੇ ਕਿਹਾ ਕਿ ਜੇਕਰ ਕੱਟੇ ਗਏ ਕੁਨੇਕਸ਼ਨ ਸ਼ਾਮ ਤੱਕ ਚਾਲੂ ਨਾ ਕੀਤੇ ਗਏ ਤਾਂ ਬਿਜਲੀ ਵਿਭਾਗ ਦੇ ਦਫ਼ਤਰ ਦੀ ਬਿਜਲੀ ਸਪਲਾਈ ਵੀ ਉਨ੍ਹਾਂ ਵੱਲੋਂ ਕੱਟ ਦਿੱਤੀ ਜਾਵੇਗੀ।