ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮ ਵਲੋਂ ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ
ਫਾਜ਼ਿਲਕਾ: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੁਆਰਾ ਨਵੀਂ ਜਲ ਸਪਲਾਈ ਸਕੀਮ ਸ਼ੁਰੂ ਕਰਨ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ (Protesters) ਨੇ ਕਿਹਾ ਸਰਕਾਰ ਦੇ ਵਲੋਂ ਪਾਣੀਆਂ ਦਾ ਨਿੱਜੀਕਰਨ (Personalization) ਕੀਤਾ ਜਾ ਰਿਹਾ ਹੈ ਜਿਸਦਾ ਬੋਝ ਆਮ ਲੋਕਾਂ ਤੇ ਪਵੇਗਾ।ਉਨ੍ਹਾਂ ਨਾਲ ਹੀ ਕਿਹਾ ਸਰਕਾਰ ਦੇ ਇਸ ਫੈਸਲੇ ਕਰਕੇ ਉਨ੍ਹਾਂ ਦਾ ਰੁਜ਼ਗਾਰ ਖੋਹਿਆ ਜਾ ਰਿਹਾ ਹੈ ।ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਪ੍ਰਦਰਸ਼ਨ ਚ ਉਨ੍ਹਾਂ ਦਾ ਵੱਧ ਤੋਂ ਵੱਧ ਸਾਥ ਦਿੱਤਾ ਜਾਵੇ ਤਾਂ ਜੋ ਸਰਕਾਰ ਨੂੰ ਆਪਣਾ ਫੈਸਲਾ ਲੈਣ ਦੇ ਲਈ ਮਜਬੂਰ ਕੀਤਾ ਜਾ ਸਕੇ।ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਫੈਸਲਾ ਵਾਪਸ ਨਾ ਲਿਆ ਤਾਂ ਸੰਘਰਸ਼ ਹੋਰ ਤਿੱਖਾ ਵਿੱਢਿਆ ਜਾਵੇਗਾ।