ਅੰਮ੍ਰਿਤਸਰ ਵਿੱਚ ਵੀ ਆਸ਼ਾ ਵਰਕਰਾਂ ਵੱਲੋਂ ਕੀਤਾ ਗਿਆ ਪ੍ਰਦਰਸ਼ਨ - ਪੋਲੀਓ ਡ੍ਰਾਪਸ
ਅੰਮ੍ਰਿਤਸਰ: ਆਸ਼ਾ ਵਰਕਰਾਂ ਵੱਲੋਂ ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਬੈਠ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਦਾ ਕਿਹਾ ਕਿ ਜਦੋਂ ਕੋਰੋਨਾ ਵਾਇਰਸ ਦੀ ਨਾਮੁਰਾਦ ਬੀਮਾਰੀ ਦੇਸ਼ ਵਿਚ ਆਈ ਸੀ ਤਾਂ ਉਨ੍ਹਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਨਾਲ ਲੜਨ ਲਈ ਜਾਗਰੂਕ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਨਾ ਸਾਨੂੰ ਤਨਖ਼ਾਹ ਦਿੱਤੀ ਜਾ ਰਹੀ ਹੈ ਤੇ ਨਾ ਹੀ ਸਾਡੇ ਬਣਦੇ ਭੱਤੇ ਸਾਨੂੰ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 10-12 ਸਾਲ ਹੋ ਚੁੱਕੇ ਹਨ ਉਨ੍ਹਾਂ ਨੂੰ ਆਸ਼ਾ ਵਰਕਰ ਦੇ ਵਿੱਚ ਕੰਮ ਕਰਦੇ ਅਤੇ ਜਦੋਂ ਵੀ ਕੋਈ ਨਵੀਂ ਸਕੀਮ ਆਉਂਦੀ ਹੈ ਉਦੋਂ ਸਾਨੂੰ ਕਿਹਾ ਜਾਂਦਾ ਹੈ ਕਿ ਜਨਤਾ ਨੂੰ ਜਾਗਰੂਕ ਕੀਤਾ ਜਾਵੇ ਚਾਹੇ ਉਹ ਟੀਕਾਕਰਨ ਹੋਵੇ ਤੇ ਚਾਹੇ ਉਹ ਪੋਲੀਓ ਡ੍ਰਾਪਸ ਹੋਣ। ਉਨ੍ਹਾਂ ਕਿਹਾ ਕਿ ਜੇਕਰ ਸਾਡੀ ਸੁਣਵਾਈ ਨਾ ਹੋਈ ਤਾਂ ਹੁਣ ਪ੍ਰਦਰਸ਼ਨ ਹੋਰ ਵੀ ਤਿੱਖਾ ਕੀਤਾ ਜਾਵੇਗਾ।