ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਰੋਸ ਪ੍ਰਦਰਸ਼ਨ - College
ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਟੀਚਿੰਗ ਨਾਨ ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਤੇ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਅੱਜ ਇੱਕ ਰੋਸ ਮਾਰਚ ਕੱਢਿਆ ਗਿਆ। ਇਹ ਸ਼ਾਂਤਮਈ ਰੋਸ ਮਾਰਚ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਤੋਂ ਲੈਕੇ ਪ੍ਰਬੰਧਕੀ ਦਫ਼ਤਰਾਂ ਦੇ ਮੁਹਰੇ ਦੀ ਹੁੰਦੇ ਹੋਏ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਜਾ ਕੇ ਸਮਾਪਤ ਹੋਇਆ।...