ਠੇਕਾ ਆਧਾਰਿਤ ਮੁਲਾਜ਼ਮਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ - ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਮਾਨਸਾ: ਪੰਜਾਬ ਪਹੁੰਚੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਦਾ ਪੂਰੇ ਪੰਜਾਬ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ। ਇੱਕ ਪਾਸੇ ਜਿੱਥੇ ਕਿਸਾਨਾਂ ਨੇ ਫ਼ਿਰੋਜ਼ਪੁਰ ਵਿੱਚ ਹਾਈਵੇ ਜਾਮ (Highway jam in Ferozepur) ਕਰਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੇਂਦਰ ਸਰਕਾਰ (Central Government) ਦਾ ਵਿਰੋਧ ਕੀਤਾ ਹੈ। ਉੱਥੇ ਹੀ ਦੂਜੇ ਪਾਸੇ ਮਾਨਸਾ ਵਿੱਚ ਠੇਕਾ ਆਧਾਰਿਤ ਕਰਮਚਾਰੀਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰਦਰਸ਼ਨਕਾਰੀਆ ਨੇ ਕਿਹਾ ਕਿ ਦੇਸ਼ ਦੇ ਸਰਕਾਰੀ ਵਿਭਾਗਾਂ ਦੇ ਨਿੱਜੀ ਕਰਨ ਨੂੰ ਲੈਕੇ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਨਰੇਂਦਰ ਮੋਦੀ ਭਾਰਤ ਦੇ ਹੁਣ ਤੱਕ ਦੇ ਸਭ ਤੋਂ ਫੇਲ੍ਹ ਪ੍ਰਧਾਨ ਮੰਤਰੀ ਹਨ।