ਕਰਮਚਾਰੀਆਂ ਨੇ ਪੰਜਾਬ ਦੇ ਮਾਲ ਮੰਤਰੀ ਦਾ ਫੁਕਿਆ ਪੁਤਲਾ - ਮੀਡੀਆ
ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਮਿੰਨੀ ਸਕੱਤਰੇਤ ਦੇ ਬਾਹਰ ਡੀ.ਸੀ ਦਫਤਰ ਹੁਸ਼ਿਆਰਪੁਰ ਦੇ ਕਰਮਚਾਰੀਆਂ ਵੱਲੋਂ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜੀ ਕੀਤੀ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਦੇ ਦਫਤਰ 'ਚ ਕੱਟੀਆਂ ਗਈਆਂ ਅਸਾਮੀਆਂ ਨੂੰ ਬਹਾਲ ਕਰਨ ਲਈ ਉਹ ਮੁਜ਼ਾਹਰਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਨਵੇਂ ਭਰਤੀ ਤਾਂ ਕੀ ਕਰਨੀ ਹੈ ਜਦ ਕਿ ਸੀਨੀਅਰ ਅਸਿਸਟੈਂਟ ਅਤੇ ਕਲਰਕਾਂ ਦੀਆਂ ਅਸਾਮੀਆਂ ਹੀ ਖ਼ਤਮ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਹ ਫ਼ੈਸਲਾ ਵਾਪਸ ਲਿਆ ਜਾਵੇ ਨਹੀਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।