ਨਾਭਾ ਵਿਚ ਕਿਸਾਨਾਂ ਵੱਲੋਂ ਪ੍ਰਦਰਸ਼ਨ - ਨਾਭਾ
ਪਟਿਆਲਾ:ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ਵਿੱਚ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਤਹਿਤ ਨਾਭਾ (Nabha) ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਟਰੈਕ ਜਾਮ ਕਰਕੇ ਕੇਂਦਰ ਸਰਕਾਰ (Central Government) ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ।ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਭਾਵੇਂ ਕਿ ਅਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਉਸ ਨੂੰ ਪੁਲੀਸ ਵੀਆਈਪੀ ਟਰੀਟ ਦੇ ਰਹੀ ਹੈ। ਜਦੋਂ ਤਕ ਅਸ਼ੀਸ਼ ਮਿਸ਼ਰਾ ਦੇ ਪਿਤਾ ਅਜੇ ਮਿਸ਼ਰਾ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ ਅਤੇ ਉਹ ਨੂੰ ਬਰਖਾਸਤ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।