ਖੇਤੀ ਕਾਨੂੰਨਾਂ ਵਿਰੁੱਧ ਧਰਨੇ ਦੇ 100 ਦਿਨ ਪੂਰੇ ਹੋਣ ‘ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ - ਖੇਤੀ ਕਾਨੂੰਨਾਂ
ਅੰਮ੍ਰਿਤਸਰ: ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਦਿਨ ਪ੍ਰਤੀ ਦਿਨ ਕਿਸਾਨਾਂ ਦਾ ਪ੍ਰਦਰਸ਼ਨ ਤੇਜ਼ ਹੁੰਦਾ ਦਿਖਾਈ ਦੇ ਰਿਹਾ ਹੈ। ਇਸੇ ਦੇ ਤਹਿਤ ਅੱਜ ਸ਼ਹਿਰ ਦੇ ਰਿਆਲਟੋ ਚੌਂਕ ਵਿਖੇ ਖੇਤੀਬਾੜੀ ਦੇ ਕਾਲੇ ਕਾਨੂੰਨਾਂ ਵਿਰੁੱਧ ਧਰਨੇ ਦੇ 100 ਦਿਨ ਪੂਰੇ ਹੋਣ 'ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਦਾ ਪੁੱਤਲਾ ਫੂਕਿਆ ਗਿਆ। ਇਸ ਮੌਕੇ ਕਿਸਾਨਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਬਾਰ-ਬਾਰ ਬੈਠਕਾਂ ਕਰ ਇਸ ਮੁੱਦੇ ਨੂੰ ਲਟਕਾਉਣਾ ਚਾਹੁੰਦੀ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਠੰਡ ਤੇ ਤਣਾਅ ਕਾਰਨ ਇਸ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਮੌਤ ਦੇ ਜ਼ਿੰਮੇਵਾਰ ਭਾਜਪਾ ਲੀਡਰ ਹੈ। ਇਸ ਜਿਹੜੇ ਜ਼ਿਲ੍ਹੇ ਨਾਲ ਸਬੰਧਤ ਕਿਸਾਨ ਦੀ ਮੌਤ ਹੁੰਦੀ ਹੈ ਤਾਂ ਉਸ ਜ਼ਿਲ੍ਹੇ ਨਾਲ ਸਬੰਧਤ ਭਾਜਪਾ ਲੀਡਰਾਂ 'ਤੇ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ।