ਕਿਸਾਨ ਯੂਨੀਅਨ ਵਲੋਂ ਘੱਲੂਘਾਰਾ ਦਿਵਸ ਦੇ ਵਿਰੋਧ 'ਚ ਕੀਤਾ ਪ੍ਰਦਰਸ਼ਨ - 1984 ਦੇ ਦੁਖਾਂਤ
ਗੁਰਦਾਸਪੁਰ: ਘੱਲੂਘਾਰਾ ਦਿਵਸ ਨੂੰ ਲੈਕੇ ਜਿਥੇ ਧਾਰਮਿਕ ਸਮਾਗਮ ਹੋਏ ਹਨ, ਉਥੇ ਹੀ ਕਿਸਾਨ ਯੂਨੀਅਨਾਂ ਵਲੋਂ ਵੀ ਘੱਲੂਘਾਰਾ ਦਿਵਸ ਦੇ ਵਿਰੋਧ 'ਚ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਕਿ ਕੇਂਦਰ ਦੀਆਂ ਸਰਕਾਰਾਂ ਵਲੋਂ ਘੱਟ ਗਿਣਤੀਆਂ ਨਾਲ ਹਮੇਸ਼ਾ ਧੱਕਾ ਹੀ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਦੀ ਸਰਕਾਰ ਨੂੰ 1984 ਦੇ ਦੁਖਾਂਤ ਨੂੰ ਲੈਕੇ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੌਜੂਦਾ ਸਰਕਾਰ ਵੀ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਨੂੰਨ ਰਦ ਨਹੀਂ ਹੁੰਦੇ, ਉਦੋਂ ਤੱਕ ਕਿਸਾਨ ਪਿਛੇ ਨਹੀਂ ਹਟਣਗੇ।