ਸਕੂਲ ਅਤੇ ਕਾਲਜ ਖੋਲ੍ਹਣ ਨੂੰ ਲੈਕੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਵਲੋਂ ਪ੍ਰਦਰਸ਼ਨ - ਪੜ੍ਹਾਈ ਪ੍ਰਭਾਵਿਤ
ਮਾਨਸਾ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਸਕੂਲ ਅਤੇ ਕਾਲਜ ਬੰਦ ਕੀਤੇ ਗਏ ਹਨ। ਜਿਸ ਨੂੰ ਲੈਕੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਵਲੋਂ ਸਕੂਲ ਅਤੇ ਕਾਲਜਾਂ ਨੂੰ ਖੋਲ੍ਹਣ ਨੂੰ ਲੈਕੇ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਵਿਦਿਆਰਥੀ ਆਗੂਆਂ ਦਾ ਕਹਿਣਾ ਕਿ ਸਰਕਾਰ ਵਲੋਂ ਕੋਰੋਨਾ ਦੀ ਆੜ 'ਚ ਸਕੂਲ ਅਤੇ ਕਾਲਜ ਬੰਦ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਬੰਗਾਲ 'ਚ ਚੋਣਾਂ ਨੂੰ ਲੈਕੇ ਰੈਲੀਆਂ ਹੋ ਸਕਦੀਆਂ ਹਨ ਤਾਂ ਸਕੂਲ ਅਤੇ ਕਾਲਜ ਵੀ ਖੋਲ੍ਹੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਕੂਲ ਅਤੇ ਕਾਲਜ ਨਹੀਂ ਖੋਲ੍ਹਦੀ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।