ਅੰਮ੍ਰਿਤਸਰ 'ਚ ਸ਼ਿਵ ਸੈਨਾ ਆਗੂਆਂ ਵੱਲੋਂ ਪ੍ਰਦਰਸ਼ਨ - ਰਾਸ਼ਟਰੀ ਝੰਡੇ ਦੇ ਅਪਮਾਨ ਵਜੋਂ ਪ੍ਰਦਰਸ਼ਨ
ਅੰਮ੍ਰਿਤਸਰ: ਸ਼ਹਿਰ ਵਿੱਚ ਸ਼ਿਵ ਸੈਨਾ ਸ਼ੇਰੇ ਹਿੰਦ ਅਤੇ ਹੋਰ ਕਈ ਸ਼ਿਵ ਸੈਨਾ ਆਗੂਆਂ ਵੱਲੋਂ ਭਾਰਤ ਦੇ ਰਾਸ਼ਟਰੀ ਝੰਡੇ ਦੇ ਅਪਮਾਨ ਵਜੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਲੇਕਿਨ ਜਦੋਂ ਉਨ੍ਹਾਂ ਵੱਲੋਂ ਪ੍ਰਦਰਸ਼ਨ ਕੀਤਾ ਜਾਣਾ ਸੀ ਤਾਂ ਐਨ ਮੌਕੇ ਸਿੱਖ ਜਥੇਬੰਦੀਆਂ ਦੇ ਆਗੂ ਪਹੁੰਚ ਕੇ ਸ਼ਿਵ ਸੈਨਾ ਸ਼ੇਰੇ ਹਿੰਦ ਦਾ ਵਿਰੋਧ ਕਰਨ ਲੱਗ ਪਏ ਅਤੇ ਉੱਥੇ ਨਜ਼ਦੀਕ ਲੋਕਾਂ ਵੱਲੋਂ ਮੌਕੇ ਦੀ ਵੀਡੀਓ ਆਪਣੇ ਮੋਬਾਈਲਾਂ ਵਿੱਚ ਕੈਦ ਕਰ ਲਈ ਤਾਂ ਤੁਰੰਤ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਮਾਮਲੇ ਨੂੰ ਸ਼ਾਂਤ ਕੀਤਾ ਗਿਆ। ਸ਼ਿਵ ਸੈਨਾ ਸ਼ੇਰੇ ਹਿੰਦ ਦੇ ਪੰਜਾਬ ਪ੍ਰਧਾਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਤਾਂ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਆ ਕੇ ਉਨ੍ਹਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਲੇਕਿਨ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਨੂੰ ਸ਼ਾਂਤ ਕਰ ਲਿਆ।