ਦੀਪ ਸਿੱਧੂ ਤੇ ਨੌਦੀਪ ਕੌਰ ਦੇ ਹੱਕ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ - ਦੀਪ ਸਿੱਧੂ ਨੇ ਕੋਈ ਵੀ ਗਲਤ ਕੰਮ ਨਹੀਂ ਕੀਤਾ
ਅੰਮ੍ਰਿਤਸਰ: ਕਿਸਾਨ ਜਥੇਬੰਦੀਆਂ ਲਈ ਸੰਘਰਸ਼ ਕਰ ਰਹੇ ਦੀਪ ਸਿੱਧੂ ਨੂੰ ਪੁਲਿਸ ਹਿਰਾਸਤ ਵਿੱਚ ਲੈ ਲਿਆ ਹੈ। ਦੀਪ ਸਿੱਧੂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਵਿਰਾਸਤੀ ਮਾਰਗ ’ਤੇ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਿੱਖ ਜਥੇਬੰਦੀਆਂ ਦੇ ਆਗੂ ਪਰਮਜੀਤ ਸਿੰਘ ਅਕਾਲੀ ਨੇ ਦੱਸਿਆ ਕਿ 26 ਤਰੀਕ ਨੂੰ ਹੋਈ ਦਿੱਲੀ ਵਿੱਚ ਹਿੰਸਾ ਤੋਂ ਬਾਅਦ ਦੀਪ ਸਿੱਧੂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ ਹੈ। ਜਦਕਿ ਦੀਪ ਸਿੱਧੂ ਬਿਲਕੁੱਲ ਬੇਕਸੂਰ ਹੈ ਅਤੇ ਦੀਪ ਸਿੱਧੂ ਨੇ ਕੋਈ ਵੀ ਗਲਤ ਕੰਮ ਨਹੀਂ ਕੀਤਾ। ਇਸਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਬੀਬੀ ਨੌਦੀਪ ਕੌਰ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ ਤੇ ਉਸ ਨਾਲ ਜਿਸ ਤਰ੍ਹਾਂ ਦਾ ਤਸ਼ੱਦਦ ਕੀਤਾ ਗਿਆ ਹੈ ਉਹ ਬਹੁਤ ਹੀ ਮੰਦਭਾਗਾ ਹੈ। ਇਸ ਦੇ ਨਾਲ ਉਹਨਾਂ ਨੇ ਕਿਹਾ ਕਿ ਉਹ 400 ਬੇਕਸੂਰ ਲਾਪਤਾ ਹੋਏ ਲੋਕਾਂ ਨੂੰ ਰਿਹਾਅ ਕਰਵਾਉਣ ਲਈ ਵੀ ਪੂਰਾ ਜ਼ੋਰ ਲਾਉਣਗੇ।