ਕਿੰਨਰ ਭਾਈਚਾਰੇ ਵਲੋਂ ਐੱਸਐੱਸਪੀ ਦਫ਼ਤਰ ਦੇ ਬਾਹਰ ਦਿੱਤਾ ਧਰਨਾ - ਬੁਰੀ ਤਰ੍ਹਾਂ ਕੁੱਟਮਾਰ ਕੀਤੀ
ਪਟਿਆਲਾ: ਐੱਸ.ਐੱਸ.ਪੀ ਦਫ਼ਤਰ ਦੇ ਬਾਹਰ ਕਿੰਨਰ ਭਾਈਚਾਰੇ ਵਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮਹੰਤ ਜਸਮੀਨ ਜੱਸੀ ਨੇ ਕਿਹਾ ਕਿ ਉਨ੍ਹਾਂ ਵਲੋਂ ਕਈ ਵਾਰ ਸਿਮਰਨ ਮਹੰਤ ਤੇ ਪਾਰਵਤੀ ਅਤੇ ਉਸਦੇ ਸਾਥੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਕਿ ਸਾਡੇ ਸਾਥੀਆਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ, ਜਿਸ ਦੀ ਸ਼ਿਕਾਇਤ ਪੁਲਿਸ ਕੋਲ ਵੀ ਦਿੱਤੀ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਮਹੰਤ ਜੱਸੀ ਦਾ ਕਹਿਣਾ ਕਿ ਉਹ ਇਨਸਾਫ਼ ਦੀ ਮੰਗ ਲਈ ਪ੍ਰਦਰਸ਼ਨ ਕਰ ਰਹੇ ਹਨ।