ਵਾਲਮੀਕੀ ਸਮਾਜ ਵੱਲੋਂ ਕੀਤਾ ਗਿਆ ਕਿਸਾਨਾਂ ਦੇ ਹੱਕ ’ਚ ਪ੍ਰਦਰਸ਼ਨ - in favor of farmers
ਅੰਮ੍ਰਿਤਸਰ: ਬੀਤੇ ਦਿਨ ਆਰਐੱਸਐੱਸ ਵੱਲੋਂ ਹੁਸ਼ਿਆਰਪੁਰ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਉੱਥੇ ਪਹੁੰਚ ਕੇ ਭਾਜਪਾ ਦਾ ਵਿਰੋਧ ਕਰ ਦਿੱਤਾ, ਜਿਸ ਕਾਰਨ ਉਸ ਸਮੇਂ ਮਾਹੌਲ ਤਨਾਅਪੂਰਨ ਹੋ ਗਿਆ ਸੀ। ਹੁਣ ਕਿਸਾਨ ਜਥੇਬੰਦੀਆਂ ਦਾ ਸਾਥ ਦੇਣ ਸਬੰਧੀ ਵਾਲਮੀਕੀ ਸਮਾਜ ਵੀ ਅੱਗੇ ਆਇਆ ਹੈ ਅਤੇ ਉਨ੍ਹਾਂ ਵੱਲੋਂ ਕਿਸਾਨਾਂ ਦੇ ਹੱਕ ’ਚ ਭਾਜਪਾ ਦਫਤਰ ਬਾਹਰ ਜਾ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮਨੀ ਗਿੱਲ ਨੇ ਕਿਹਾ ਕਿ ਅਸੀਂ ਭਾਜਪਾ ਲੀਡਰਾਂ ਖ਼ਿਲਾਫ਼ ਲਗਾਤਾਰ ਮੋਰਚਾ ਖੋਲ੍ਹ ਕੇ ਬੈਠੇ ਰਹਾਂਗੇ ਅਤੇ ਘਰ ਘਰ ਜਾ ਭਾਜਪਾ ਦੀਆਂ ਮਾਰੂ ਨੀਤੀਆਂ ਬਾਰੇ ਦੱਸਾਂਗੇ ਅਤੇ ਲੋਕਾਂ ਨੂੰ ਜਾਗਰੂਕ ਕਰਾਂਗੇ।