ਠੇਕਾ ਮੁਲਾਜਮਾਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੀਤਾ ਪ੍ਰਦਰਸ਼ਨ - ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ
ਗੁਰਦਾਸਪੁਰ : ਠੇਕਾ ਮੁਲਾਜਮ ਸੰਘਰਸ਼ ਮੋਰਚੇ ਦੇ ਸੱਦੇ ’ਤੇ ਅੱਜ ਸਰਕਾਰੀ ਵਿਭਾਗਾਂ ’ਚ ਕੰਮ ਕਰਦੇ ਠੇਕਾ ਮੁਲਾਜਮਾਂ ਵਲੋਂ ਮੁੱਖ ਮੰਤਰੀ ਪੰਜਾਬ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ। ਦੱਸ ਦਈਏ ਕਿ ਬੀਤੇ ਦਿਨੀਂ ਸੁਖਜਿੰਦਰ ਰੰਧਾਵਾ ਅਤੇ ਰਾਜਾ ਵੜਿੰਗ ਦੀ ਠੇਕਾ ਮੁਲਾਜ਼ਮਾਂ ਨਾਲ ਤਕਰਾਰ ਦੀ ਵੀਡੀਓ ਸਾਹਮਣੇ ਆਈ ਸੀ। ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਕਿ ਉਹ ਲੰਬੇ ਸਮੇਂ ਤੋਂ ਵੱਖ-ਵੱਖ ਵਿਭਾਗਾਂ 'ਚ ਆਪਣੀਆਂ ਸੇਵਾਵਾਂ ਦੇ ਰਹੇ ਹਨ ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਚੋਣਾਂ ਤੋਂ ਪਹਿਲਾਂ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਗੱਲ ਕੀਤੀ ਸੀ ਜੋ ਹੁਣ ਤੱਕ ਪੂਰੀ ਨਹੀਂ ਕੀਤੀ ਗਈ।