ਸੰਯੁਕਤ ਕਿਸਾਨ ਮੋਰਚਾ ਦੇ ਆਦੇਸ਼ਾਂ ‘ਤੇ ਅਬੋਹਰ ਐਫ.ਸੀ.ਆਈ ਗੋਦਾਮਾਂ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ - ਕਿਸਾਨ ਜਮ੍ਹਾਂਬੰਦੀ
ਅਬੋਹਰ: ਜ਼ਿਲ੍ਹਾ ਫਾਜ਼ਿਲਕਾ ਦੇ ਅਬੋਹਰ 'ਚ ਐਫ.ਸੀ.ਆਈ ਦੇ ਗੁਦਾਮਾਂ ਦੇ ਬਾਹਰ ਕਿਸਾਨਾਂ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਧਰਨਾ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਦਾ ਕਹਿਣਾ ਕਿ ਕੇਂਦਰ ਦੇ ਐਫ.ਸੀ.ਆਈ ਰਾਹੀ ਆਦੇਸ਼ ਉਨ੍ਹਾਂ ਕਿਸਾਨਾਂ ਲਈ ਬਹੁਤ ਨੁਕਸਾਨਦਾਇਕ ਹਨ ਜੋ ਠੇਕੇ 'ਤੇ ਖੇਤੀ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਕਿਸਾਨ ਜਮ੍ਹਾਂਬੰਦੀ ਕਿਥੋਂ ਲੈਕੇ ਆਉਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਆਗੂ ਪੰਜਾਬ 'ਚ ਆਕੇ ਕਿਸਾਨਾਂ ਨੂੰ ਭੜਕਾਉਣਾ ਬੰਦ ਕਰ ਦੇਣ। ਉਨ੍ਹਾਂ ਕਿਹਾ ਕਿ ਕੇਂਦਰ ਇਸ ਫਰਮਾਨ ਨੂੰ ਵਾਪਸ ਲੈਵੇ।