ਮਲਟੀਪਰਪਜ਼ ਹੈਲਥ ਵਰਕਰਾਂ ਨੇ ਕਿਉਂ ਘੇਰਿਆ ਸਿੱਧੂ ਦਾ ਘਰ?
ਅੰਮ੍ਰਿਤਸਰ: ਮਲਟੀਪਰਪਜ਼ ਹੈਲਥ ਵਰਕਰਾਂ (Multipurpose health workers) ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu) ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਪਿਛਲੇ 14 ਸਾਲਾਂ ਤੋਂ ਲਗਾਤਾਰ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਪਰ ਹਾਲੇ ਤੱਕ ਪੰਜਾਬ ਸਰਕਾਰ (Government of Punjab) ਨੇ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸ ਨੂੰ ਲੈਕੇ ਉਨ੍ਹਾਂ ਦੀਆਂ ਕਈ ਵਾਰ ਸਰਕਾਰ (Government of Punjab) ਨਾਲ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਜਿਨ੍ਹਾਂ ਵਿੱਚ ਸਰਕਾਰ (Government of Punjab) ਪਹਿਲਾਂ ਮੰਗਾਂ ਮੰਨ ਲੈਂਦੀ ਹੈ ਅਤੇ ਫਿਰ ਬਾਹਰ ਆ ਕੇ ਆਪਣੇ ਕੀਤੇ ਵਾਅਦਿਆ ਤੋਂ ਸਾਫ਼ ਮੁਕਰ ਜਾਂਦੀ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮੰਗਾਂ ਪੂਰੀਆਂ ਨਾ ਹੋਣ ਤੱਕ ਧਰਨਾ ਜਾਰੀ ਰੱਖੀ ਦੀ ਵੀ ਗੱਲ ਕਹੀ।