ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਐੱਸਡੀਐੱਮ ਦਫ਼ਤਰ ਦੇ ਬਾਹਰ ਪ੍ਰਦਰਸ਼ਨ - ਜ਼ਿਲ੍ਹਾ ਬਣਨ ਦੀਆਂ ਸਾਰੀਆਂ ਸ਼ਰਤਾਂ
ਬਟਾਲਾ: ਪੰਜਾਬ ਸਰਕਾਰ ਵਲੋਂ ਈਦ ਦੇ ਮੌਕੇ ਮਲੇਰਕੋਟਲਾ ਨੂੰ ਨਵੇਂ ਜ਼ਿਲ੍ਹੇ ਵਜੋਂ ਐਲਾਨ ਕੀਤਾ ਗਿਆ। ਜਿਸ ਨੂੰ ਲੈਕੇ ਬਟਾਲਾ 'ਚ ਵੀ ਨੌਜਵਾਨ ਵਿਦਿਆਰਥੀਆਂ ਵਲੋਂ ਐੱਸ.ਡੀ.ਐੱਮ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਮੰਗ ਪੱਤਰ ਵੀ ਦਿੱਤਾ ਗਿਆ। ਨੌਜਵਾਨ ਵਿਦਿਆਰਥੀਆਂ ਦਾ ਕਹਿਣਾ ਕਿ ਸਰਕਾਰ ਵਲੋਂ ਬਟਾਲੇ ਨੂੰ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਬਟਾਲਾ ਸ਼ਹਿਰ ਜ਼ਿਲ੍ਹਾ ਬਣਨ ਦੀਆਂ ਸਾਰੀਆਂ ਸ਼ਰਤਾਂ 'ਤੇ ਪੂਰਾ ਉਤਰਦਾ ਹੈ, ਪਰ ਸਰਕਾਰ ਇਸ ਨੂੰ ਅਣਗੌਲਿਆ ਕਰ ਰਹੀ ਹੈ।