ਸਕੂਲ ਖੋਲ੍ਹਣ ਦੀ ਮੰਗ ਨੂੰ ਲੈਕੇ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ - ਸਰਕਾਰ ਖਿਲਾਫ਼ ਪ੍ਰਦਰਸ਼ਨ
ਹੁਸ਼ਿਆਰਪੁਰ: ਕੋਰੋਨਾ ਕਾਰਨ ਪੰਜਾਬ ਸਰਕਾਰ ਵਲੋਂ ਸਕੂਲ ਬੰਦ ਕੀਤੇ ਗਏ ਹਨ, ਪਰ ਪ੍ਰਾਈਵੇਟ ਸਕੂਲਾਂ ਵਲੋਂ ਲਗਾਤਾਰ ਸਕੂਲ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ।ਇਸ ਦੇ ਚੱਲਦਿਆਂ ਹੁਸ਼ਿਆਰਪੁਰ 'ਚ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਆਫ਼ ਪੰਜਾਬ ਦੀ ਇਕਾਈ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਰ ਰਹੇ ਸਕੂਲ ਅਧਿਕਾਰੀਆਂ ਦਾ ਕਹਿਣਾ ਕਿ ਜਦੋਂ ਦੇਸ਼ ਭਰ 'ਚ ਸਭ ਕੁਝ ਖੁੱਲ੍ਹ ਸਕਦਾ ਤਾਂ ਸਕੂਲ ਵੀ ਖੋਲ੍ਹੇ ਜਾ ਸਕਦੇ ਹਨ। ਇਸ ਸਬੰਧੀ ਉਨ੍ਹਾਂ ਵਲੋਂ ਡੀ.ਸੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।