ਵਿਧਾਇਕ ਰਜਿੰਦਰ ਬੇਰੀ ਦੇ ਘਰ ਦਾ ਘਿਰਾਓ ਕਰ ਕੀਤਾ ਧਰਨਾ ਪ੍ਰਦਰਸ਼ਨ - ਵਿਧਾਇਕ ਰਜਿੰਦਰ ਬੇਰੀ
ਜਲੰਧਰ: ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਵਿਰੋਧ ਵਿੱਚ ਭਾਜਪਾ ਯੁਵਾ ਮੋਰਚਾ ਦੇ ਸਾਰੇ ਹਲਕਿਆਂ ਦੇ ਕਾਰਜਕਰਤਾਵਾਂ ਨੇ ਸਾਰੇ ਵਿਧਾਇਕਾਂ ਦੀਆਂ ਕੋਠੀਆਂ ਦਾ ਘੇਰਾਉ ਕੀਤਾ ਅਤੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ। ਜਲੰਧਰ ਦੇ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਬਲਜੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਕੈਪਟਨ ਨੇ ਹੱਥ ਵਿੱਚ ਗੁਟਕਾ ਸਾਹਿਬ ਫੜਕੇ ਸਹੁੰ ਖਾਦੀ ਸੀ ਕਿ ਪੰਜਾਬ ਨੂੰ ਨਸ਼ਾ ਮੁਕਤ ਕਰ ਦੇਣਗੇ ਪਰ ਇਸ ਦੇ ਉਲਟ ਕੈਪਟਨ ਸਰਕਾਰ ਨਸ਼ਾ ਵਧਾਉਣ ਵਿੱਛ ਲੱਗੀ ਹੋਈ ਹੈ।