ਪਠਾਨਕੋਟ 'ਚ ਡੇਂਗੂ ਦਾ ਖ਼ਤਰਾ ਵਧਿਆ, ਸਿਹਤ ਟੀਮਾਂ ਵੱਲੋਂ ਜਾਗਰੂਕਤਾ ਮੁਹਿੰਮ ਸ਼ੁਰੂ - ਐਸਐਮਓ ਭੁਪਿੰਦਰ ਸਿੰਘ
ਪਠਾਨਕੋਟ: ਜ਼ਿਲ੍ਹੇ ਵਿੱਚ ਕੋਰੋਨਾ ਮਹਾਂਮਾਰੀ ਦੇ ਨਾਲ ਡੇਂਗੂ ਦਾ ਵੀ ਖ਼ਤਰਾ ਵੱਧ ਗਿਆ ਹੈ। ਪਠਾਨਕੋਟ ਵਿੱਚ ਡੇਂਗੂ ਦੇ 51 ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਨੇ ਘਰ-ਘਰ ਸਰਵੇ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਬਚਾਅ ਦੇ ਤਰੀਕੇ ਦੱਸੇ ਜਾ ਰਹੇ ਹਨ। ਸਿਹਤ ਵਿਭਾਗ ਦੇ ਐਸਐਮਓ ਭੁਪਿੰਦਰ ਸਿੰਘ ਨੇ ਦੱਸਿਆ ਕਿ ਲਗਾਤਾਰ ਡੇਂਗੂ ਦੇ ਮਰੀਜ਼ ਵੱਧ ਰਹੇ ਹਨ। ਹੁਣ ਤੱਕ 41 ਮਰੀਜ਼ ਸ਼ਹਿਰ ਖੇਤਰ ਦੇ ਹਨ ਅਤੇ 10 ਮਰੀਜ਼ ਪੇਂਡੂ ਖੇਤਰ ਵਿੱਚੋਂ ਹਨ। ਉਨ੍ਹਾਂ ਕਿਹਾ ਕਿ ਸਿਹਤ ਟੀਮਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸ਼ੁੱਕਰਵਾਰ ਨੂੰ ਡਰਾਈ ਡੇਅ ਦਾ ਐਲਾਨ ਕੀਤਾ ਗਿਆ ਹੈ।