ਕੋਰੋਨਾ ਵਾਇਰਸ ਤੋਂ ਬਚਾਅ ਲਈ ਸਿਹਤ ਅਤੇ ਪੁਲਿਸ ਵਿਭਾਗ ਨੇ ਲੋਕਾਂ ਨੂੰ ਕੀਤਾ ਜਾਗਰੂਕ - ਕਰੋਨਾ ਵਾਇਰਸ
ਸ਼੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਤਹਿਤ ਐਸ.ਐਸ.ਪੀ ਰਾਜਬਚਨ ਸਿੰਘ ਸੰਧੂ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਵਿਭਾਗ ਵੱਲੋਂ ਸਿਹਤ ਵਿਭਾਗ ਨਾਲ ਮਿਲ ਕੇ ਕਰੋਨਾ ਵਾਇਰਸ ਬੀਮਾਰੀ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਮਿਸ਼ਨ ਫਤਿਹ ਦੀ ਨੋਡਲ ਅਫਸਰ ਡਾਕਟਰ ਬਲਜੀਤ ਕੌਰ, ਹੈਲਥ ਵਰਕਰਾਂ ਅਤੇ ਪੁਲਿਸ ਵਿਭਾਗ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਬੀਮਾਰੀ ਤੋਂ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ। ਇਸ ਮੌਕੇ ਡਾਕਟਰ ਬਲਜੀਤ ਕੌਰ ਨੇ ਲੋਕਾਂ ਨੂੰ ਕਿਹਾ ਕੋਰੋਨਾ ਵਾਇਰਸ ਬੀਮਾਰੀ ਤੋਂ ਸਾਵਧਾਨੀ ਵਰਤ ਕੇ ਹੀ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਜਰੂਰੀ ਸਮਾਨ ਲੈਣਾ ਹੋਵੇ ਤਾਂ ਹੀ ਘਰ ਤੋਂ ਬਾਹਰ ਜਾਇਆ ਜਾਵੇ।