ਸ਼ੋਭਾ ਯਾਤਰਾ ‘ਚ ਡਿਪਟੀ ਮੁੱਖ ਮੰਤਰੀ ਓਪੀ ਸੋਨੀ ਹੋਏ ਸ਼ਾਮਿਲ - sobha yatra
ਜਲੰਧਰ: ਸੂਬੇ ਭਰ ਦੇ ਵਿੱਚ ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਉਤਸਵ ਬੜੀ ਹੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ। ਜਲੰਧਰ ਵਿੱਚ ਭਗਵਾਨ ਵਾਲਮੀਕੀ ਜੀ ਦੀ ਸ਼ੋਭਾ ਯਾਤਰਾ ਕੱਢੀ ਗਈ। ਇਸ ਮੌਕੇ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਓਪੀ ਸੋਨੀ (Deputy Chief Minister OP Soni), ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ (Cabinet Minister Rana Gurjeet Singh) ਤੋਂ ਹੋਰ ਵੀ ਸਿਆਸੀ ਆਗੂ ਮੌਜੂਦ ਰਹੇ। ਇਸਦੇ ਨਾਲ ਹੀ ਵੱਡੀ ਗਿਣਤੀ ਦੇ ਵਿੱਚ ਆਮ ਲੋਕ ਵੀ ਇਸ ਸ਼ੋਭਾ ਯਾਤਰਾ (Shobha Yatra) ਦੇ ਵਿੱਚ ਸ਼ਾਮਿਲ ਹੋਏ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਾਣਾ ਗੁਰਜੀਤ ਸਿੰਘ ਨੇ ਸਮੂਹ ਦੇਸ਼ ਵਾਸੀਆਂ ਨੂੰ ਭਗਵਾਨ ਵਾਲਮੀਕਿ (bhagwan valmik) ਮਹਾਰਾਜ ਦੇ ਪ੍ਰਕਾਸ਼ ਉਤਸਵ ‘ਤੇ ਲੱਖ ਲੱਖ ਵਧਾਈਆਂ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹਿਰ ਦੇ ਵਿੱਚ ਕੱਢੀ ਗਈ ਸ਼ੋਭਾ ਯਾਤਰਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਦੱਸੇ ਰਸਤਿਆਂ ਉੱਪਰ ਚੱਲਣ ਦੀ ਗੱਲ ਵੀ ਕਹੀ ਗਈ।