ਉਪ ਮੁੱਖ ਮੰਤਰੀ ਓਪੀ ਸੋਨੀ ਦੇ ਘਰ ਖੁਸ਼ੀ ਦਾ ਮਾਹੌਲ - ਓ.ਪੀ. ਸੋਨੀ
ਅੰਮ੍ਰਿਤਸਰ: ਓ.ਪੀ. ਸੋਨੀ ਦੇ ਉਪ ਮੁੱਖ ਮੰਤਰੀ (O.P. Sony's Deputy CM) ਬਣਨ ਤੋਂ ਬਾਅਦ ਉਨ੍ਹਾਂ ਦੇ ਘਰ ਵਿਆਹ ਵਾਲਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਦੇ ਘਰ ਵੱਡੀ ਗਿਣਤੀ ਵਿੱਚ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ ਪਹੁੰਚ ਰਹੇ ਹਨ। ਸਮਰਥਕਾ ਵੱਲੋਂ ਭੰਗੜੇ ਪਾ ਕੇ ਅਤੇ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ। ਮੀਡੀਆ ਨਾਲ ਗੱਲਬਾਤ ਦੌਰਾਨ ਓ.ਪੀ. ਸੋਨੀ (O.P. Sony) ਦੇ ਭਤੀਜੇ ਵਿਕਾਸ ਸੋਨੀ ਨੇ ਕਿਹਾ ਕਿ ਅੱਜ ਉਹ ਬਹੁਤ ਖੁਸ਼ ਹਨ। ਇਸ ਮੌਕੇ ਉਨ੍ਹਾਂ ਨੇ ਕਾਂਗਰਸ ਪਾਰਟੀ (Congress Party) ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਹਰ ਸਮਾਜ ਦੇ ਲੋਕਾਂ ਨੂੰ ਬਰਾਬਰ ਲੈਕੇ ਚੱਲ ਦੀ ਹੈ। ਜਿਸ ਕਰਕੇ ਕਾਂਗਰਸ (Congress) ਦੇਸ਼ ਦੀ ਇਕੋ-ਇੱਕ ਧਰਮ ਨਿਰਪੱਖ ਪਾਰਟੀ ਹੈ।