ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਲੋਕਾਂ ਦਾ ਸਾਥ ਜ਼ਰੂਰੀ: ਵਿਮਲ ਕੁਮਾਰ ਸੇਤੀਆ - DC faridkot statement
ਫਰੀਦਕੋਟ: ਡਿਪਟੀ ਕਮਿਸ਼ਨਰ ਵਜੋਂ ਚਾਰਜ ਸੰਭਾਲਦਿਆਂ ਆਈਏਐੱਸ ਵਿਮਲ ਕੁਮਾਰ ਸੇਤੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਲੋਕਾਂ ਦਾ ਸਹਿਯੋਗ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਪਹਿਲਾ ਮੁੱਖ ਮਕਸਦ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਤੋਂ ਬਚਾਉਣਾ ਹੈ। ਉਨ੍ਹਾਂ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਹਰ ਮੁਸ਼ਕਿਲ ਦਾ ਹੱਲ ਕਰਨਾ ਉਨ੍ਹਾਂ ਦਾ ਮੁੱਢਲਾ ਫਰਜ਼ ਹੈ।