ਮ੍ਰਿਤਕ ਪੱਤਰਕਾਰ ਦੇ ਪਰਿਵਾਰ ਨੂੰ 10 ਲੱਖ ਦੀ ਦਿੱਤੀ ਮਾਲੀ ਸਹਾਇਤਾ - ਕੋਰੋਨਾ ਵਾਇਰਸ
ਫਿਰੋਜ਼ਪੁਰ: ਕੋਰੋਨਾ ਵਾਇਰਸ ਕਾਰਨ ਫਿਰੋਜ਼ਪੁਰ ਦੇ ਫੋਟੋ ਪੱਤਰਕਾਰ ਰਤਨ ਲਾਲ ਦੀ ਇਲਾਜ ਦੌਰਾਨ ਮੌਤ ਹੋਣ ਤੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਵੱਲੋਂ ਰਤਨ ਲਾਲ ਦੇ ਘਰ ਪਹੁੰਚ ਕੇ ਰਤਨ ਲਾਲ ਦੀ ਪਤਨੀ ਦੇਵਕੀ ਨੂੰ ਸਹਾਇਤਾ 10 ਲੱਖ ਰਾਸ਼ੀ ਦਾ ਚੈੱਕ ਦਿੱਤਾ ਗਿਆ।ਕੋਰੋਨਾ ਵਾਇਰਸ ਕਾਰਨ ਪੱਤਰਕਾਰ ਰਤਨ ਲਾਲ ਦੀ ਫ਼ਰੀਦਕੋਟ ਮੈਡੀਕਲ ਕਾਲਜ ਵਿੱਚ ਇਲਾਜ਼ ਦੌਰਾਨ ਹੋ ਗਈ ਸੀ। ਜਿਸ ਦੀ ਮਿਹਨਤ ਅਤੇ ਇਮਾਨਦਾਰੀ ਦੇ ਕੰਮ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ ਮਾਲੀ ਸਹਾਇਤਾ ਵੱਜੋਂ 10 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਸੀ। ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਵੱਲੋਂ ਰਤਨ ਲਾਲ ਦੇ ਘਰ, ਫਿਰੋਜ਼ਪੁਰ ਵਿਖੇ ਪੱਤਰਕਾਰ ਭਾਈਚਾਰੇ ਦੀ ਹਾਜ਼ਰੀ ਵਿੱਚ ਸਵ. ਪੱਤਰਕਾਰ ਦੀ ਪਤਨੀ ਸ੍ਰੀਮਤੀ ਦੇਵਕੀ ਨੂੰ 10 ਲੱਖ ਦੀ ਰਾਸ਼ੀ ਦਾ ਚੈੱਕ ਦਿੱਤਾ ਗਿਆ। ਇਸ ਮੌਕੇ ਜਿਲ੍ਹਾ ਲੋਕ ਸੰਪਰਕ ਅਫ਼ਸਰ ਫ਼ਿਰੋਜ਼ਪੁਰ ਅਰੁਣਾ ਚੌਧਰੀ ਵੀ ਮੌਜੂਦ ਸਨ।