ਰੂਪਨਗਰ: ਡਿਪਟੀ ਕਮਿਸ਼ਨਰ ਵੱਲੋਂ ਦੁਕਾਨਾਂ ਖੋਲ੍ਹਣ ਸੰਬਧੀ ਨਵੇਂ ਹੁਕਮ ਜਾਰੀ - coronavirus
ਰੂਪਨਗਰ: ਰੂਪਨਗਰ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਦੁਕਾਨਾਂ ਖੋਲਣ ਬਾਰੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਸਵੇਰੇ 9 ਤੋਂ 11 ਵਜੇ ਤੱਕ ਕਰਫਿਊ ਵਿੱਚ ਢਿੱਲ ਦੇਣ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਹੜੀਆਂ ਦੁਕਾਨਾਂ ਕਿਹੜੇ ਇਲਾਕੇ ਵਿੱਚ ਖੋਲ੍ਹਣੀਆਂ ਹਨ। ਉਸ ਸਬੰਧੀ ਜ਼ਿਲੇ ਦੇ ਐਸਡੀਐਮ ਤੋਂ ਪਹਿਲਾ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ। ਉਨ੍ਹਾਂ ਨੇ ਇਹ ਵੀ ਸਾਫ਼ ਕਰ ਦਿੱਤਾ ਕਿ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਇਜ਼ਾਜ਼ਤ ਨਹੀਂ ਹੋਵੇਗੀ।