ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਦਿੱਤੀ ਸ਼ਰਧਾਂਜ਼ਲੀ - ਮਹਾਰਾਜਾ ਰਣਜੀਤ ਸਿੰਘ
ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ਼ਿਵ ਦੁਲਾਰ ਸਿੰਘ ਢਿੱਲੋਂ ਵੱਲੋਂ ਕੰਪਨੀ ਬਾਗ 'ਚ ਸਥਿਤ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਸ਼ਰਧਾਂਜ਼ਲੀ ਦਿੱਤੀ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜ਼ਲੀ ਦਿੱਤੀ ਗਈ ਹੈ ਕਿਉਂਕਿ ਮਹਾਰਾਜਾ ਰਣਜੀਤ ਸਿੰਘ ਵਰਗਾ ਜੋਧਾ ਕੋਈ ਨਹੀਂ ਸੀ ਤੇ ਲੇਹ ਲੱਦਾਖ ਦਾ ਜਿਨ੍ਹਾਂ ਹਿੱਸਾ ਭਾਰਤ ਕੋਲ ਹੈ ਉਹ ਵੀ ਮਹਾਰਾਜਾ ਰਣਜੀਤ ਸਿੰਘ ਕਰਕੇ ਹੀ ਹੈ।