ਸੋਚੀ ਸਮਝੀ ਸਾਜਿਸ਼ ਦੀ ਜਲਦ ਤੋਂ ਜਲਦ ਕੀਤੀ ਜਾਵੇ ਜਾਂਚ: ਐਸਜੀਪੀਸੀ - ਸੋਚੀ ਸਮਝੀ ਸਾਜਿਸ਼
ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ’ਚ ਹੋਈ ਬੇਅਦਬੀ ਮਾਮਲੇ ਵਿੱਚ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ, ਜਿਸ ਕਾਰਨ ਸਿੱਖ ਜਗਤ ਵਿੱਚ ਰੋਸ ਹੈ। ਉਹਨਾਂ ਨੇ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ, ਕਿਉਂਕਿ ਇਹ ਸੋਚੀ ਸਮਝੀ ਸਾਜਿਸ਼ ਤਹਿਤ ਕੀਤਾ ਗਿਆ ਹੈ। ਇਸ ਦੇ ਨਾਲ ਧਾਮੀ ਨੇ ਕਿਹਾ ਕਿ ਐਸਜੀਪੀਸੀ ਦੇ ਸੇਵਕਾਂ ਨੇ ਬਹੁਤ ਵਧੀਆਂ ਜ਼ਿੰਮੇਵਾਰੀ ਨਿਭਾਈ ਹੈ ਜਿਸ ਕਾਰਨ ਬੇਅਦਬੀ ਦੀ ਘਟਨਾ ਹੋਣੋ ਬਚ ਗਈ। ਉਹਨਾਂ ਨੇ ਕਿਹਾ ਕਿ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਤਾਂ ਜੋ ਜਲਦ ਤੋਂ ਜਲਦ ਇਸ ਵਿਅਕਤੀ ਦਾ ਪਤਾ ਲਗਾਇਆ ਜਾ ਸਕੇ।