ਕਰਤਾਰਪੁਰ ਲਾਂਘੇ ਨੂੰ ਬੰਦ ਕਰਨ ਦੀ ਸਾਜਿਸ਼ ਦਾ ਹਿੱਸਾ ਡੀਜੀਪੀ ਦਾ ਬਿਆਨ: ਪਰਮਿੰਦਰ ਢੀਂਡਸਾ - kartarpur corridor
ਡੀਜੀਪੀ ਦੇ ਵਿਵਾਦਤ ਬਿਆਨ ਨੂੰ ਲੈ ਕੇ ਸੰਗਰੂਰ ਤੋਂ ਵਿਧਾਨ ਸਭਾ ਹਲਕੇ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਡੀਜੀਪੀ ਦੇ ਬਿਆਨ ਨੂੰ ਹਾਸੋਹੀਣ ਦੱਸਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤੇ ਜਾਣ ਦੀ ਗੱਲ ਆਖੀ ਹੈ। ਉਨ੍ਹਾਂ ਆਖਿਆ ਕਿ ਮਹਿਜ਼ 1 ਦਿਨ ਦੇ ਅੰਦਰ ਕੋਈ ਕਿਵੇਂ ਟ੍ਰੇਨਿੰਗ ਲੈ ਸਕਦਾ ਹੈ। ਉਨ੍ਹਾਂ ਕਿਹਾ ਡੀਜੀਪੀ ਵੱਲੋਂ ਦਿੱਤੇ ਗਏ ਅਜਿਹੇ ਬਿਆਨ ਕਰਤਾਰਪੁਰ ਲਾਂਘੇ ਨੂੰ ਬੰਦ ਕਰਵਾਉਣ ਦੀ ਸਾਜਿਸ਼ ਹੈ। ਅਜਿਹੇ ਬਿਆਨਾਂ ਰਾਹੀਂ ਕਰਤਾਰਪੁਰ ਕਾਰੀਡੋਰ ਵਿਰੁੱਧ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਇਸ ਨਾਲ ਸ਼ਰਧਾਲੂਆਂ ਦਾ ਮਨੋਬਲ ਟੁੱਟੇਗਾ ਤੇ ਉਨ੍ਹਾਂ ਦੇ ਦਿਲਾਂ ਵਿੱਚ ਇਹ ਡਰ ਬੈਠ ਜਾਵੇਗਾ ਕਿ ਉਨ੍ਹਾਂ ਉੱਤੇ ਝੂਠੇ ਦੋਸ਼ ਲਗਾ ਕੇ ਪੁਲਿਸ ਉਨ੍ਹਾਂ ਉੱਤੇ ਗ਼ਲਤ ਮਾਮਲੇ ਦਰਜ ਕਰ ਸਕਦੀ ਹੈ। ਢੀਂਡਸਾ ਨੇ ਕਿਹਾ ਕਿ ਡੀਜੀਪੀ ਨੂੰ ਅਜਿਹੇ ਬਿਆਨਾਂ ਲਈ ਤੁਰੰਤ ਮੁਆਫ਼ੀ ਮੰਗ ਕੇ ਬਿਆਨ ਵਾਪਸ ਲਏ ਜਾਣੇ ਚਾਹੀਦੇ ਹਨ।