ਧਰਮਸੋਤ ਨੇ ਕੀਤੀ ਇਮਰਾਨ ਖ਼ਾਨ ਦੀ ਕੀਤੀ ਸ਼ਲਾਘਾ
ਪੰਜਾਬ ਸਰਕਾਰ ਵੱਲੋਂ ਕੈਬਨਿਟ ਦੀ ਮੀਟਿੰਗ ਰੱਖੀ ਗਈ ਜਿਸ ਵਿੱਚ ਪੰਜਾਬ ਨਾਲ ਜੁੜੇ ਕਈ ਮੁੱਦਿਆਂ ਤੇ ਅਹਿਮ ਗੱਲਬਾਤ ਕੀਤੀ ਗਈ। ਕਰੀਬ ਦੋ ਘੰਟੇ ਚੱਲੀ ਕੈਬਨਿਟ ਮੀਟਿੰਗ ਵਿੱਚ ਹੋਏ ਵਿਚਾਰ ਵਟਾਂਦਰੇ ਬਾਰੇ ਕਿਸੇ ਵੀ ਮੰਤਰੀ ਨੇ ਬੋਲਣ ਤੋਂ ਮਨ੍ਹਾ ਕਰ ਦਿੱਤਾ। ਇਸ ਬਾਰੇ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕੈਬਨਿਟ ਬਾਰੇ ਗੱਲ ਕਰਨ ਦੇ ਲਈ ਮੈਂ ਸਹੀ ਬੰਦਾ ਨਹੀਂ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ 6 ਨਵੰਬਰ ਨੂੰ ਇੱਕ ਰੋਜ਼ਾ ਵਿਧਾਨ ਸਭਾ ਸੈਸ਼ਨ ਰੱਖਿਆ ਜਾਵੇਗਾ ਜਿਸ ਵਿੱਚ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਇਸ ਦੇ ਨਾਲ ਹੀ ਕਰਤਾਰਪੁਰ ਸਾਹਿਬ ਦੇ ਦਰਸ਼ਨਾ ਲਈ ਲਾਜ਼ਮੀ ਕੀਤੇ ਗਏ ਪਾਸਪੋਰਟ ਦੀ ਸ਼ਰਤ ਨੂੰ ਇਮਨਾਰ ਖ਼ਾਨ ਵੱਲੋਂ ਵਾਪਸ ਲਏ ਜਾਣ ਬਾਰੇ ਉਨ੍ਹਾਂ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।