ਮੰਡੀ ਗੋਬਿੰਦਗੜ੍ਹ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ’ਤੇ ਲਾਇਆ ਧਰਨਾ - ਸੰਯੁਕਤ ਮੋਰਚੇ ਦੇ ਸੱਦੇ ’ਤੇ ਧਰਨਾ
ਫ਼ਤਿਹਗੜ੍ਹ ਸਾਹਿਬ: ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਰੇਲ ਰੋਕੋ ਧਰਨੇ ਦਾ ਅਸਰ ਮੰਡੀ ਗੋਬਿੰਦਗੜ੍ਹ ਵਿਚ ਦੇਖਣ ਨੂੰ ਮਿਲਿਆ, ਜਿੱਥੇ ਕਿਸਾਨਾਂ ਵੱਲੋਂ ਦਿੱਲੀ ਤੋਂ ਜੰਮੂ ਜਾਣ ਵਾਲੇ ਰੇਲਵੇ ਟਰੈਕ ’ਤੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨਾਂ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਸੰਯੁਕਤ ਮੋਰਚੇ ਦੇ ਸੱਦੇ ’ਤੇ ਧਰਨਾ ਦਿੱਤਾ ਜਾ ਰਿਹਾ ਹੈ, ਜੋ ਸ਼ਾਮ ਦੇ ਚਾਰ ਵਜੇ ਤੱਕ ਚੱਲੇਗਾ। ਕਿਸਾਨਾਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਇਹ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ ਜਦੋਂ ਤਕ ਇਹ ਕਾਨੂੰਨ ਰੱਦ ਨਹੀਂ ਹੁੰਦੇ ਇਸੇ ਤਰ੍ਹਾਂ ਹੀ ਧਰਨੇ ਦਿੱਤੇ ਜਾਂਦੇ ਰਹਿਣਗੇ।