ਕੀਰਤਪੁਰ ਸਾਹਿਬ: ਟੋਲ ਪਲਾਜ਼ਾ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਅਣਮਿਥੇ ਸਮੇਂ ਲਈ ਧਰਨਾ - ਅਣਮਿੱਥੇ ਸਮੇਂ ਲਈ ਧਰਨੇ
ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਲਗਾਤਾਰ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਹਨ। ਜਿਸ ਕਰਕੇ ਕਿਸਾਨਾਂ ਨੇ ਰੇਲ ਪਟੜੀਆਂ ਉੱਤੇ ਪੱਕੇ ਤੌਰ 'ਤੇ ਧਰਨਾ ਲਗਾਇਆ ਹੋਇਆ ਹੈ। ਇਸੇ ਵਿਰੋਧ ਦੇ ਚੱਲਦਿਆਂ ਅੱਜ ਕਿਸਾਨਾਂ ਵੱਲੋਂ ਕੀਰਤਪੁਰ ਸਾਹਿਬ ਦੇ ਨੱਕੀਆਂ ਟੋਲ ਪਲਾਜ਼ੇ ਉੱਤੇ ਕਿਸਾਨ ਜਥੇਬੰਦੀਆਂ ਵੱਲੋਂ ਅਣਮਿੱਥੇ ਸਮੇਂ ਲਈ ਧਰਨੇ ਲਗਾ ਕੇ ਟੋਲ ਪਲਾਜ਼ੇ ਨੂੰ ਬੰਦ ਕਰ ਦਿੱਤਾ ਹੈ। ਗੱਡੀਆਂ ਨੂੰ ਮੁਫ਼ਤ ਵਿੱਚ ਕੱਢਿਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਟੋਲ ਪਲਾਜ਼ਾ ਕਿਸਾਨਾਂ ਦੀ ਲੁੱਟ ਦਾ ਇੱਕ ਸਾਧਨ ਹੈ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਦੀ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ।